ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਕਰਨ ਦਾ ਮੰਗਿਆ ਸਮਾਂ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਕਰਨ ਦਾ ਸਮਾਂ ਮੰਗਿਆ ਹੈ, ਜਿਸ ਦੌਰਾਨ ਉਹ ਪੰਜਾਬ ਦੇ ਭਖਦੇ ਮੁੱਦੇ ਜਿਵੇਂ ਬੀ. ਬੀ. ਐੱਮ. ਬੀ. ਅਤੇ ਯੂਕ੍ਰੇਨ ਆਦਿ ’ਤੇ ਵਿਚਾਰ-ਵਟਾਂਦਰਾ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਮੁੱਦਿਆਂ ’ਤੇ ਤੁਰੰਤ ਚਰਚਾ ਕਰਨ ਦੀ ਲੋੜ ਹੈ।

ਬੀ. ਬੀ. ਐੱਮ. ਬੀ. ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਕਾਫ਼ੀ ਉਬਾਲ ਆਇਆ ਹੋਇਆ ਹੈ। ਚੰਨੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਬੀ. ਬੀ. ਐੱਮ. ਬੀ. ’ਚ ਨਿਯੁਕਤੀਆਂ ਦੇ ਮਾਮਲੇ ’ਚ ਪੁਰਾਣੀ ਵਿਵਸਥਾ ਨੂੰ ਬਹਾਲ ਕਰਵਾਉਣ ਦੀ ਮੰਗ ਕਰਨਗੇ। ਚੰਨੀ ਉਨ੍ਹਾਂ ਨੂੰ ਦੱਸਣਗੇ ਕਿ ਅਜਿਹੇ ਨਾਜ਼ੁਕ ਮਾਮਲਿਆਂ ’ਚ ਸੋਧ ਨਹੀਂ ਕੀਤੀ ਜਾਣੀ ਚਾਹੀਦੀ। ਪੰਜਾਬ ਨੂੰ ਬੇਧਿਆਨ ਨਹੀਂ ਕੀਤਾ ਜਾਣਾ ਚਾਹੀਦਾ।

ਚੰਨੀ ਇਸ ਦੇ ਨਾਲ ਹੀ ਰੂਸ ਅਤੇ ਯੂਕ੍ਰੇਨ ਦਰਮਿਆਨ ਚੱਲ ਰਹੀ ਜੰਗ ਦੇ ਵਿਸ਼ੇ ’ਚ ਵੀ ਅਮਿਤ ਸ਼ਾਹ ਨਾਲ ਗੱਲਬਾਤ ਕਰਨੀ ਚਾਹੁੰਦੇ ਹਨ। ਚੰਨੀ ਗ੍ਰਹਿ ਮੰਤਰੀ ਕੋਲੋਂ ਇਹ ਮੰਗ ਕਰਨਗੇ ਕਿ ਯੂਕ੍ਰੇਨ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਭਾਰਤ ਵਾਪਸ ਲਿਆਂਦਾ ਜਾਵੇ।