ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਅਣਪਛਾਤਿਆ ਨੇ ਕੀਤਾ ਹਮਲਾ

by jaskamal

ਨਿਊਜ਼ ਡੈਸਕ : ਹਰਿਆਣਾ 'ਚ ਬਦਮਾਸ਼ਾਂ ਤੇ ਗਲਤ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬਦਮਾਸ਼ ਹੁਣ ਲੀਡਰਾਂ ਨੂੰ ਵੀ ਨਹੀਂ ਬਖਸ਼ਦੇ। ਅੱਜ ਬਦਮਾਸ਼ਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਸ਼ਾਨਾ ਬਣਾਇਆ ਹੈ। ਕਰਨਨਾਲ ਦੇ ਪ੍ਰੇਮ ਨਗਰ ਖੇਤਰ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਉਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਮੋਟਰਸਾਈਕਲ ਸਵਾਰ ਨੌਜਵਾਨ ਪਥਰਾਅ ਕਰ ਕੇ ਫ਼ਰਾਰ ਹੋ ਗਏ। ਇਸ ਕਾਰਨ ਥੋੜ੍ਹਾ ਜਿਹਾ ਨੁਕਸਾਨ ਵੀ ਹੋਇਆ ਹੈ।

ਇਸ ਵਾਰਦਾਤ ਨਾਲ ਪੁਲਿਸ ਵਿੱਚ ਵੀ ਭੱਜ-ਦੌੜ ਮਚ ਗਈ ਅਤੇ ਮੁਲਜ਼ਮਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..