ਟਰੱਕ ਦੀ ਲਪੇਟ ‘ਚ ਆਉਣ ਨਾਲ ਬੱਚੇ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ’ਚਟਰੱਕ ਦੀ ਲਪੇਟ ’ਚ ਆਉਣ ਨਾਲ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਜ਼ਿਲ੍ਹਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਬੱਚੇ ਦੀ ਉਮਰ ਕਰੀਬ 10 ਸਾਲ ਹੈ।

ਮ੍ਰਿਤਕ ਦੇ ਪਿਤਾ ਦੋਧੀ ਮਾਂਝੀ ਨੇ ਦੱਸਿਆ ਕਿ ਜਦੋਂ ਟਰੱਕ ਡਰਾਈਵਰ ਟਰੱਕ ਬੈਕ ਕਰਨ ਲੱਗਾ ਤਾਂ ਉਸ ਵਕਤ ਮੇਰਾ ਬੱਚਾ ਟਰੱਕ ਦੀ ਲਪੇਟ ’ਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ