PUBG ਖੇਡਣ ਤੋਂ ਰੋਕਣ ‘ਤੇ ਬੱਚੇ ਨੇ ਮਾਂ ਨੂੰ ਮਾਰੀ ਗੋਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖਨਊ 'ਚ ਨੌਜਵਾਨ ਨੇ ਆਪਣੀ ਮਾਂ ਨੂੰ PUBG ਗੇਮ ਖੇਡਣ ਤੋਂ ਰੋਕਣ ਕਾਰਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਇੱਕ ਘਰ 'ਚੋਂ ਬਦਬੂ ਆਉਣ ਦੀ ਸੂਚਨਾ ਮਿਲਣ ’ਤੇ ਪੁਲਿਸ ਨੂੰ ਕਮਰੇ 'ਚੋਂ 40 ਸਾਲਾ ਔਰਤ ਸਾਧਨਾ ਸਿੰਘ ਦੀ ਲਾਸ਼ ਪਈ ਸੀ।

ਜਦੋਂ ਬੇਟੇ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਉਸ ਦੀ ਮਾਂ ਨੇ ਮੋਬਾਈਲ 'ਤੇ PUBG ਖੇਡਣ ਲਈ ਡਾਂਟਿਆ ਸੀ, ਜਿਸ ਕਾਰਨ ਗੁੱਸੇ 'ਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।