ਚੀਨ ਨੇ ਜੋਅ ਬਿਡੇਨ ਤੇ ਕਮਲਾ ਹੈਰਿਸ ਨੂੰ ਓਹਨਾ ਦੀ ਜਿੱਤ ਤੇ ਵਧਾਈ ਦੇਣ ਤੋਂ ਕੀਤਾ ਇਨਕਾਰ

by simranofficial

ਅਮਰੀਕਾ ( ਐਨ .ਆਰ .ਆਈ ਮੀਡਿਆ ):ਚੀਨ ਨੇ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕਰੇਟ ਉਮੀਦਵਾਰ ਜੋ ਬਿਡੇਨ ਨੂੰ ਵਧਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੀਨ ਨੇ ਕਿਹਾ ਕਿ ਅਮਰੀਕੀ ਚੋਣਾਂ ਦੀ ਨਤੀਜਾ ਦੇਸ਼ ਦੇ ਕਾਨੂੰਨਾਂ 'ਤੇ ਪ੍ਰਕਿਰਿਆਵਾਂ 'ਤੇ ਨਿਰਧਾਰਤ ਹੋਣਾ ਚਾਹੀਦਾ ਹੈ। ਚੀਨ ਉਨ੍ਹਾਂ ਕੁਝ ਦੇਸ਼ਾਂ ਵਿੱਚ ਸ਼ਾਮਿਲ ਹੈ। ਜਿਨ੍ਹਾਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਅਮਰੀਕੀ ਚੋਣ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ

ਓਥੇ ਹੀ ਅਮਰੀਕੀ ਸ਼ਹਿਰਾਂ ਵਿਚ ਜੋਅ ਬਿਡੇਨ ਤੇ ਕਮਲਾ ਹੈਰਿਸ ਦੀ ਜਿੱਤ ਨੂੰ ਲੈ ਜਸ਼ਨ ਦਾ ਮਾਹੌਲ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲੇ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਬਹੁਤ ਸਾਰੇ ਰਾਜਾਂ ਵਿਚ ਬੈਲਟ ਦੀ ਗਿਣਤੀ ਨੂੰ ਚੁਣੌਤੀ ਦਿੱਤੀ ਗਈ ਹੈ।