ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਰੋਹਿਣੀ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ । ਇਸ ਮੁੱਠਭੇੜ ਦੌਰਾਨ ਪੁਲਿਸ ਨੇ 2 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਦੋਵਾਂ ਕੋਲੋਂ 2 ਪਿਸਤੌਲਾਂ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਦੋਵੇ ਦੋਸ਼ੀ ਭਾਜਪਾ ਆਗੂ ਸੁਰਿੰਦਰ ਦੇ ਕਤਲ 'ਚ ਵੀ ਸ਼ਾਮਲ ਸਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਵੇ ਬਦਮਾਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਸਬੰਧਤ ਹਨ। ਪੁਲਿਸ ਟੀਮ ਨੇ ਜਾਲ ਵਿਛਾ ਕੇ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਸੀ ਪਰ ਦੋਵਾਂ ਨੇ ਪੁਲਿਸ ਨੂੰ ਦੇਖ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।