
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਈਡੀ ਦੇ ਨੋਟਿਸ ਦਾ ਪੰਜਾਬ ਕਾਂਗਰਸ ਜ਼ੋਰਦਾਰ ਵਿਰੋਧ ਕਰ ਰਹੀ ਹੈ। ਇਸ ਧਰਨੇ 'ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਬਾਜਵਾ, ਸੁਖਪਾਲ ਖਹਿਰਾ ਸਮੇਤ ਕਈ ਕਾਂਗਰਸੀ ਵਰਕਰ ਸ਼ਾਮਲ ਹਨ। ਰਾਜ ਭਵਨ ਵੱਲ ਮਾਰਚ ਕਰ ਰਹੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਰਸਤੇ 'ਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਪਾਣੀ ਦੀ ਵਰਖਾ ਕੀਤੀ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਈਡੀ ਵੱਲੋਂ ਰਾਹੁਲ ਗਾਂਧੀ ਦੇ ਬਦਲੇ ਦੇ ਨਿਸ਼ਾਨੇ ਦਾ ਵਿਰੋਧ ਕਰਨ ਲਈ ਚੰਡੀਗੜ੍ਹ 'ਚ ਜਲ ਤੋਪ ਦਾ ਬੜੀ ਬਹਾਦਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਭਾਜਪਾ ਨੇਤਾ ਦੀ ਈਡੀ ਨੇ ਜਾਂਚ ਨਹੀਂ ਕੀਤੀ ਹੈ।