ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

by jaskamal

ਨਿਊਜ਼ ਡੈਸਕ (ਜਸਕਮਲ) : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨਾਇਰਾ ਖੇਤਰ ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਗੋਲੀਬਾਰੀ ਜਾਰੀ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।