ਮਾਰਚ ਮਹੀਨੇ ‘ਚ CM ਮਾਨ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਮੁੱਖ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਖੁਸ਼ਖਬਰੀ ਕੀਤੀ ਸਾਂਝੀ

by jagjeetkaur

75ਵਾਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਪੂਰੇ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਮੇਰੇ ਘਰ ਮਾਰਚ ਵਿਚ ਖੁਸ਼ੀਆਂ ਆਉਣ ਵਾਲੀਆਂ ਹਨ।

ਉਹਨਾਂ ਕਿਹਾ ਕਿ ਮੇਰੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਪ੍ਰੈਗਨੈਂਟ ਹੈ। ਮੁੰਡੇ ਕੁੜੀਆਂ 'ਚ ਕੋਈ ਵੀ ਫਰਕ ਨਾ ਸਮਝਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਮੁੰਡੇ ਜਾਂ ਕੁੜੀ 'ਚ ਕੋਈ ਫ਼ਰਕ ਨਹੀਂ ਸਮਝਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਵੀ ਬੱਚਾ ਆਏ ਤੰਦਰੁਸਤ ਆਵੇ ਕਿਉਂਕਿ ਤੰਦੁਰਸਤੀ ਸਭ ਤੋਂ ਵੱਡੀ ਨਿਆਮਤ ਹੈ। ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਨਾਰੀ ਸ਼ਕਤੀ ਦਾ ਸੰਕਲਪ ਪੰਜਾਬ ਸਰਕਾਰ ਵੱਲੋਂ ਬਹੁਤ ਵੱਡੇ ਪੱਧਰ ‘ਤੇ ਚਲਾਇਆ ਜਾਵੇਗਾ।