ਪੱਤਰ ਪ੍ਰੇਰਕ : ਪੰਜਾਬ ਦੇ ਖੇਡ, ਸਿੰਚਾਈ ਅਤੇ ਮਾਈਨਿੰਗ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਮੇਰਠ ਦੀ ਡਾਕਟਰ ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਵਿਆਹ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਰਿਵਾਰ ਸਮੇਤ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਸਨ।
ਤੁਹਾਨੂੰ ਦੱਸ ਦੇਈਏ ਕਿ ਮੀਤ ਹੇਅਰ ਦੀ ਹਮਸਫਰ ਡਾਕਟਰ ਗੁਰਵੀਨ ਕੌਰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਓਲੋਜਿਸਟ ਹੈ। ਜਦਕਿ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਦੇ ਬਰਨਾਲਾ ਤੋਂ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ, ਹੁਣ ਉਹ ਪੰਜਾਬ ਸਰਕਾਰ ਵਿੱਚ ਖੇਡ ਮੰਤਰੀ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ, ਇਸ ਲਈ ਮੀਤ ਹੇਅਰ 'ਆਪ' ਸਰਕਾਰ ਦੇ ਤੀਜੇ ਮੰਤਰੀ ਹਨ ਜੋ ਵਿਆਹ ਦੇ ਬੰਧਨ 'ਚ ਬੱਝੇ ਹਨ।



