CM ਭਗਵੰਤ ਮਾਨ ਨੇ ‘ਈਦ’ ਮੌਕੇ ਲੋਕਾਂ ਨੂੰ ਦਿੱਤੀ ਵਧਾਈ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਈਦ-ਉਲ-ਫਿਤਰ ਦੇ ਮੌਕੇ 'ਤੇ ਮਲੇਰਕੋਟਲਾ ਵਿਖੇ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ। ਭਗਵੰਤ ਮਾਨ ਨੇ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਸਭ ਭਾਈਚਾਰਿਆਂ ਦੇ ਲੋਕ ਮਿਲ ਕੇ ਰਹਿੰਦੇ ਹਨ 'ਤੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਕੋਈ ਜਗ੍ਹਾ ਨਹੀਂ ਮਿਲਦੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ। ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗਦੇ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਭ੍ਰਿਸ਼ਟਾਚਾਰੀਆਂ 'ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਹੋਰ ਬਹੁਤ ਸਾਰੇ ਕੰਮ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਨੂੰ ਮੈਂ ਪੂਰਾ ਨਾ ਕਰ ਸਕਾਂ, ਉਹ ਵਾਅਦਾ ਕਦੇ ਨਹੀਂ ਕਰਦਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਆਉਣ ਵਾਲੇ ਦਿਨਾਂ 'ਚ ਜ਼ਿੰਦਗੀ ਲੀਅ 'ਤੇ ਆਵੇਗੀ।