CM ਭਗਵੰਤ ਮਾਨ ਨੇ ਕੀਤੀ ਪੀ.ਟੀ.ਯੂ. ਯੂਨੀਵਰਸਿਟੀ ’ਚ ਸ਼ਿਰਕਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹੀਆਂ ਪਲਾਨਿੰਗ ਕਰ ਰਹੇ ਹਾਂ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਲਈ ਆਉਣਗੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੁੜੀਆਂ ’ਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ।