CM ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਵਜ਼ਾਰਤ ਨੇ ਵੱਡੇ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ ਇਕ ਵਿਧਾਇਕ ਨੂੰ ਇਕ ਹੀ ਪੈਨਸ਼ਨ ਮਿਲੇਗੀ।

ਇਸ ਤੋਂ ਇਲਾਵਾ ਮਾਨ ਸਰਕਾਰ ਨੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਕ ਹੋਰ ਫ਼ੈਸਲੇ ਵਿਚ ਮੁਕਤਸਰ ਜ਼ਿਲ੍ਹੇ ’ਚ ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ’ਤੇ 41.89 ਕਰੋੜ ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਵਿਚ 38.08 ਕਰੋੜ ਰੁਪਏ ਕਿਸਾਨਾਂ ਲਈ ਜਦਕਿ 03.81 ਕਰੋੜ ਰੁਪਏ ਖੇਤ ਮਜ਼ਦੂਰਾਂ ਲਈ ਜਾਰੀ ਕੀਤੇ ਗਏ ਹਨ।