ਪਟਿਆਲਾ ਝੜਪ ਮਾਮਲੇ ‘ਚ CM ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨੂੰ ਦਿੱਤੇ ਨਵੇਂ ਹੁਕਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ’ਚ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਉੱਚ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹੁਣ ਕਿਸੇ ਵੀ ਥਾਂ ’ਤੇ ਕੋਈ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੂਬੇ ਦੇ ਡੀ. ਜੀ. ਪੀ. ਵੀ. ਕੇ. ਭਵਰਾ ਨੂੰ ਕਿਹਾ ਹੈ ਕਿ ਉਹ ਫੀਲਡ 'ਚ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਣਾ ਕੇ ਰੱਖਣ ਦੇ ਹੁਕਮ ਦੇਣ।

ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਕਾਨੂੰਨ-ਵਿਵਸਥਾ ਦੇ ਮਾਮਲੇ ਵਿਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ 'ਤੇ ਜੇਕਰ ਕੋਈ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ।