CM Bhagwant Mann ਦਾ ਨਵਾਂ ਐਲਾਨ; ਕਿਸਾਨਾਂ ਨੂੰ ਦਿੱਤਾ ਇਹ ਤੋਹਫ਼ਾ

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਅਜਿਹੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਵੇਗੀ। ਕਿਸਾਨ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਪਟਿਆਲਾ 'ਚ ਹੋਈ ਹਿੰਸਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨਿਊਜ਼ 18 ਇੰਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਵਿਚਾਲੇ ਲੜਾਈ ਹੈ। ਉਨ੍ਹਾਂ ਇਸ ਘਟਨਾ ਲਈ ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਅਹੁਦੇ 'ਤੇ ਹੋਵੇ।