ਮੁਫ਼ਤ ਬਿਜਲੀ ਦਾ ਐਲਾਨ ਕਰਨ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਫ਼ਤ ਬਿਜਲੀ ਦਾ ਐਲਾਨ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਹੱਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਹੈ ਪਰ ਅਹਿਮ ਸਵਾਲ ਇਹ ਹੈ ਕਿ ਇਸ ਕਰਜ਼ੇ ਦਾ ਇਸਤੇਮਾਲ ਕਿੱਥੇ ਹੋਇਆ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ ਗਿਆ। ਉਨ੍ਹਾਂ ਕਿਹਾ ਕਿ ਇਸ ਵਿਚੋਂ ਕੁੱਝ ਹਿੱਸਾ ਤਾਂ ਪਹਾੜੀਆਂ ਦੀਆਂ ਜੜ੍ਹਾਂ ਵਿਚ ਪਿਆ ਹੋਇਆ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਵਿਚ ਕੋਈ ਕੈਟਾਗਰੀ ਨਹੀਂ ਹੋਵੇਗੀ। ਗ਼ਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ ਦੋ ਮਹੀਨੇ ਵਿਚ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨੇ ਵਿਚ 600 ਯੂਨਿਟ ਤੋਂ ਵੱਧ ਆਵੇਗਾ, ਉਸ ਨੂੰ ਪੂਰਾ ਬਿੱਲ ਦੇਣਾ ਪਵੇਗਾ। ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਕੋਲ ਪੈਸਿਆਂ ਦੀ ਘਾਟ ਨਹੀਂ ਹੁੰਦੀ ਸਿਰਫ਼ ਨੀਅਤ ਸਾਫ਼ ਹੋਣੀ ਚਾਹੀਦੀ ਹੈ।