ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ CM ਮਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 25 ਅਪ੍ਰੈਲ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਦੀ ਤਕਲੀਫ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ 95 ਸਾਲ ਦੀ ਉਮਰ 'ਚ ਆਪਣੇ ਆਖਰੀ ਸਾਹ ਲਏ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੰਸਕਾਰ ਲਈ ਲਿਜਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਲੋਕ ਨਾਲ ਚੱਲ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ। ਸੁਖਬੀਰ ਬਾਦਲ ਸਮੇਤ ਸਾਰੇ ਪਰਿਵਾਰਿਕ ਮੈਬਰਾਂ ਦੀਆਂ ਅੱਖਾਂ ਹਝੂਆਂ ਨਾਲ ਭਿੱਜੀਆਂ ਹੋਇਆ ਹਨ ।