CM ਮਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ

by jaskamal

ਨਿਊਜ਼ ਡੈਸਕ : CM Bhagwant Mann ਅੱਜ ਗੁਰਦੁਆਰਾ Sri Fatehgarh Sahib ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਇਕ ਪ੍ਰੇਰਨਾ ਦਾ ਸਰੋਤ ਹੈ। ਇਸ ਪਵਿੱਤਰ ਧਰਤੀ 'ਤੇ ਮਾਤਾ ਗੁਜਰੀ ਜੀ ਸਣੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਵੱਲੋਂ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਨਾਇਨਸਾਫੀ, ਜ਼ੁਲਮ ਤੇ ਦਮਨ ਵਿਰੁੱਧ ਲੜਨ ਲਈ ਪ੍ਰੇਰ ਰਹੀ ਹੈ।

ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ 'ਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਮਿਸਾਲ ਹੋਵੇ।