ਮੁੱਖ ਮੰਤਰੀ ਨੇ ਰਾਜਪਾਲ ‘ਤੇ ਲਾਏ ਵੱਡੇ ਦੋਸ਼, ਕਿਹਾ- ਰਾਜਪਾਲ ਨੇ ਜਾਣਬੁੱਝ ਕੇ ਰੋਕੀ ਮੁਲਾਜ਼ਮ ਪੱਕੇ ਕਰਨ ਵਾਲੀ ਫਾਈਲ

by jaskamal

ਨਿਊਜ਼ ਡੈਸਕ (ਜਸਮਕਲ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਸ਼ਬਦੀ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫਾਈਲ ਅੱਗੇ ਭੇਜ ਦਿੱਤੀ ਹੈ, ਪਰ ਰਾਜਪਾਲ ਨੇ ਇਸ ਫਾਈਲ ਨੂੰ ਰੋਕ ਦਿੱਤਾ ਹੈ ਤੇ ਫਾਈਲ ਨੂੰ ਕਲੀਅਰ ਨਹੀਂ ਕਰ ਰਹੇ ਹਨ। ਉਹ ਇਸ ਬਾਰੇ ਮੰਤਰੀਆਂ ਨਾਲ ਰਾਜਪਾਲ ਨੂੂੰ ਮੁੜ ਤੋਂ ਮਿਲਣਗੇ। ਜੇਕਰ ਰਾਜਪਾਲ ਨੇ ਫਾਈਲ ਕਲੀਅਰ ਨਾ ਕੀਤੀ ਤਾਂ ਉਹ ਪ੍ਰਦਰਸ਼ਨ ਕਰਨਗੇ ਤੇ ਧਰਨਾ ਦੇਣਗੇ।

ਉਨ੍ਹਾਂ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਫਾਈਲ ਜਾਣਬੁੱਝ ਕੇ ਰੋਕੀ ਹੋਈ ਹੈ। ਚੰਨੀ ਨੇ ਕਿਹਾ ਕਿ ਰਾਜਪਾਲ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦੇ ਬਾਵਜੂਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ।

ਮੁੱਖ ਸਕੱਤਰ ਤੇ ਉਹ (ਮੁੱਖ ਮੰਤਰੀ) ਖੁਦ ਇਸ ਫਾਈਲ ਨੂੰ ਕਲੀਅਰ ਕਰਵਾਉਣ ਲਈ ਰਾਜਪਾਲ ਨੂੰ ਨਿੱਜੀ ਤੌਰ ’ਤੇ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਅਨੇਕਾਂ ਕਰਮਚਾਰੀਆਂ ਦੇ ਭਵਿੱਖ ਦਾ ਮਸਲਾ ਹੈ, ਜੋ ਰਾਜ ਸਰਕਾਰ 'ਚ ਕੰਮ ਕਰਦੇ ਆਪਣੇ ਹੋਰਾਂ ਸਾਥੀਆਂ ਵਾਂਗ ਪੱਕੇ ਹੋਣ ਦਾ ਦਿਨ ਬੜੀ ਬੇਸਬਰੀ ਨਾਲ ਉਡੀਕ ਰਹੇ ਹਨ। ਚੰਨੀ ਨੇ ਕਿਹਾ ਕਿਹਾ ਕਿ ਜੇ ਲੋੜ ਪਈ ਤਾਂ ਉਹ ਠੇਕਾ ਕਰਮੀਆਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਆਪਣੇ ਕੈਬਨਿਟ ਸਾਥੀਆਂ ਤੇ ਪਾਰਟੀ ਵਿਧਾਇਕਾਂ ਸਮੇਤ ਰਾਜ ਭਵਨ ਅੱਗੇ ਧਰਨਾ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ।