CM ਮਾਨ ਅੱਜ ਸੰਤ ਕਬੀਰ ਦਾਸ ਮੰਦਰ ਹੋਏ ਨਤਮਸਤਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ 10 ਮਈ ਨੂੰ ਜ਼ਿਮਨੀ ਚੋਣ ਜਾ ਰਹੀ ਹੈ। ਇਸ ਲਈ ਸਾਰੀਆਂ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ , ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ । ਅੱਜ CM ਮਾਨ ਸੰਤ ਕਬੀਰ ਦਾਸ ਜੀ ਦੇ ਮੰਦਰ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਸੁਸ਼ੀਲ ਰਿੰਕੂ ਸਮੇਤ ਕਈ ਆਗੂ ਮੌਜੂਦ ਰਹੇ। CM ਮਾਨ ਨੇ ਕਿਹਾ ਸੰਤ ਕਬੀਰ ਜੀ ਵਿਚਾਰਾਂ ਪੱਖੋਂ ਬਹੁਤ ਅਮੀਰ ਸਨ । CM ਮਾਨ ਨੇ ਕਿਹਾ ਪੰਜਾਬ ਦੇ ਹਰ ਨੌਜਵਾਨ ਨੂੰ ਪੰਜਾਬ ਵਿੱਚ ਹੀ ਨੌਕਰੀ ਦਿੱਤੀ ਜਾਵੇਗੀ, ਅਸੀਂ ਬੱਚਿਆਂ ਨੂੰ ਕੁਆਲਿਟੀ ਐਜੂਕੇਸ਼ਨ ਦੇਵਾਗੇ। ਇਸ ਤੋਂ ਇਲਾਵਾ ਮਾਨ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲੋਕਾਂ ਕੋਲੋਂ ਸਹਿਯੋਗ ਦੀ ਅਪੀਲ ਕੀਤੀ।