
ਚੰਡੀਗੜ੍ਹ (ਰਾਘਵ): ਮੁੱਖ ਮੰਤਰੀ ਭਗੰਵਤ ਮਾਨ ਨੇ ਸੋਮਵਾਰ 2 ਜੂਨ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਸੀਐੱਮ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
