
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੱਤੀ ਹੈ। CM ਮਾਨ ਨੇ ਕਿਹਾ ਕਿ ਭਗਵਾਨ ਸ਼ਿਵ ਜੀ ਸਾਰੀਆਂ 'ਤੇ ਆਪਣੀ ਕਿਰਪਾ ਬਣਾ ਕੇ ਰੱਖਣ। ਦੱਸ ਦਈਏ ਕਿ ਹਿੰਦੂ ਧਰਮ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਮੰਦਰਾਂ 'ਚ ਸ਼ਰਧਾਲੂਆਂ ਦੀ ਭੀੜ ਦੇਖਣ ਨੂੰ ਮਿਲਦੀ ਹੈ ।ਸ਼ਿਵ ਮੰਦਰਾਂ ਵਿੱਚ ਸ਼ਿਵਰਾਤਰੀ ਦੀਆਂ ਬਹੁਤ ਪਹਿਲਾਂ ਹੀ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ। ਸ਼ਿਵਰਾਤਰੀ ਦੇ ਮੌਕੇ ਲੋਕ ਸ਼ਿਵ ਭਗਵਾਨ ਦੀ ਪੂਜਾ ਕਰਕੇ ਇਹ ਤਿਉਹਾਰ ਮਨਾਉਂਦੇ ਹਨ ।
ਹੋਰ ਖਬਰਾਂ
Rimpi Sharma
Rimpi Sharma