
ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਪੰਜਾਬ ਸੰਗਠਨ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਅੱਜ ਦਿਲ ਦੀ ਬੀਮਾਰੀ ਕਾਰਨ ਦੇਹਾਂਤ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ‘ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ ‘ਚ ਪੂਰੀ ਪਾਰਟੀ ਪਰਿਵਾਰ ਨਾਲ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ।’