CM ਮਾਨ ਨੇ ‘ਆਪ’ ਦੇ ਹੱਕ ’ਚ ਪ੍ਰਚਾਰ ਕਰਨ ਲਈ ਮੈਦਾਨ ‘ਚ ਉਤਾਰੇ 6 ਮੰਤਰੀ

by jaskamal

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਦੀ ਉਪ-ਚੋਣ 'ਚ ਆਪਣੇ 6 ਹੋਰ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਉਨ੍ਹਾਂ ਆਪਣੇ ਮੰਤਰੀਆਂ ਨੂੰ ਸੰਗਰੂਰ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ 3 ਮਹੀਨਿਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਜਿਨ੍ਹਾਂ ਮੰਤਰੀਆਂ ਨੂੰ ਸੰਗਰੂਰ ਵਿਚ ਡੇਰੇ ਲਾਉਣ ਲਈ ਕਿਹਾ ਹੈ, ਉਨ੍ਹਾਂ ਵਿਚ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਅਤੇ ਬਲਜੀਤ ਕੌਰ ਸ਼ਾਮਲ ਹਨ। ਇਨ੍ਹਾਂ ਮੰਤਰੀਆਂ ਨੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ।