ਮੁੱਖ ਮੰਤਰੀ ਮਾਨ ਨੇ ਰਜਿਸਟਰੀਆਂ ਲਈ NOC ਸ਼ਰਤ ਖ਼ਤਮ ਕਰਨ ਨੂੰ ਲੈਕੇ ਅਫ਼ਸਰਾਂ ਨਾਲ ਕੀਤੀ ਮੀਟਿੰਗ

by jagjeetkaur

ਪੰਜਾਬੀਆਂ ਨੂੰ ਰਾਹਤ ਦੇਣ ਲਈ ਅੱਜ ਹਰ ਤਰ੍ਹਾਂ ਦੀਆਂ ਦੀ ਰਜਿਸਟਰੀਆਂ ਲਈ NOC ਸ਼ਰਤ ਖ਼ਤਮ ਕਰਨ ਦਾ ਮਾਮਲੇ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ ਹੈ। ਇਸ ਦੌਰਾਨ AG ਦਫਤਰ ਦੇ ਅਫਸਰ ਵੀ ਮੀਟਿੰਗ ‘ਚ ਹੋਏ ਸ਼ਾਮਿਲ ਸਨ।ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੀਟਿੰਗ ‘ਚ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਹੋਈ।

ਇਸਦੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ਲਈ ਹੋਰ ਸਖਤ ਕਾਨੂੰਨ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਲੋਨੀ ਕੱਟਣ ਲਈ ਕਾਲੋਨਾਈਜ਼ਰ ਨੂੰ ਲਾਲ ਰੰਗ ਦਾ ਸਟੈਂਪ ਪੇਪਰ ਲੈਣਾ ਪਵੇਗਾ। ਬਿਨੈਕਾਰ ਨੂੰ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਉਸ ਨੂੰ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਮਿਲੇਗੀ। ਅਜਿਹੇ ‘ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸੇ ਵੀ ਗੈਰ-ਕਾਨੂੰਨੀ ਕਾਲੋਨੀ ਨੂੰ ਨਹੀਂ ਕੱਟਣ ਦਿੱਤਾ ਜਾਵੇਗਾ। ਨਾਲ ਹੀ ਅਗਲੇ ਵਿਧਾਨਸਭਾ ਇਜਲਾਸ ‘ਚ ਸਖਤ ਕਾਨੂੰਨ ਵਾਲਾ ਸੋਧ ਬਿੱਲ ਵੀ ਆ ਸਕਦਾ ਹੈ।