CM Mann ਨੇ ਲੁਧਿਆਣਾ ‘ਚ 2600 ਕਰੋੜ ਦੀ ਲਾਗਤ ਨਾਲ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ

by jaskamal

ਪੱਤਰ ਪ੍ਰੇਰਕ : ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ ਨਿਵੇਸ਼ ਕਰਨ ਦੇ ਫੈਸਲੇ ਤੋਂ ਬਾਅਦ ਅੱਜ ਟਾਟਾ ਸਟੀਲ ਨੇ ਆਪਣੇ ਪਹਿਲੇ ਯੂਨਿਟ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ। ਟਾਟਾ ਸਟੀਲ ਵੱਲੋਂ 115 ਏਕੜ ਦੇ ਰਕਬੇ ਦੇ ਵਿੱਚ ਇਹ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕੁੱਲ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਟਾਟਾ ਸਟੀਲ ਵੱਲੋਂ ਭਾਰਤ ਅੰਦਰ ਲਗਾਇਆ ਜਾ ਰਿਹਾ ਇਹ ਪਲਾਂਟ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ 2000 ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਤੋਂ ਇਲਾਵਾ ਟਾਟਾ ਸਟੀਲ ਦਾ ਪਲਾਂਟ ਲੱਗਣ ਕਰਕੇ ਹੋਰ ਵੀ ਕੰਪਨੀਆਂ ਪੰਜਾਬ ਵਿੱਚ ਆਪਣੇ ਪਲਾਂਟ ਲਾਉਣ ਅਤੇ ਨਿਵੇਸ਼ ਕਰਨ ਦੇ ਲਈ ਉਤਸ਼ਾਹਿਤ ਹੋਣਗੀਆਂ। ਸੀਐੱਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟਾਟਾ ਸਟੀਲ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਪਿੰਡਾਂ ਦੀਆਂ ਜ਼ਮੀਨਾਂ ਇਸ ਪਲਾਂਟ ਨੂੰ ਲਗਾਉਣ ਲਈ ਐਕਵਾਇਰ ਹੋਈਆਂ ਹਨ ਉਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਨੌਕਰੀ ਪਹਿਲ ਦੇ ਅਧਾਰ ਉੱਤੇ ਦਿੱਤੀ ਜਾਵੇ।