ਘੱਲੂਘਾਰਾ ਦਿਵਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਘੱਲੂਘਾਰਾ ਦਿਵਸ ਤੋਂ ਪਹਿਲਾਂ CM ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਅੰਮ੍ਰਿਤਸਰ ਦੌਰੇ ’ਤੇ ਪਹੁੰਚੇ ਭਗੰਵਤ ਮਾਨ ਵੱਲੋਂ ਸ਼ਹਿਰ ਦੇ ਹਾਲਾਤ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਹੁਣ ਭਗਵੰਤ ਮਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਬੰਦ ਕਮਰੇ ’ਚ ਮੁਲਾਕਾਤ ਕਰ ਰਹੇ ਹਨ।ਦੱਸਣਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ। ਇਸੇ ਕਰਕੇ ਸ਼ਹਿਰ ’ਚ ਤਣਾਅ ਦੀ ਸਥਿਤੀ ਹੈ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਕਰਕੇ ਸਖ਼ਤੀ ਵਰਤੀ ਜਾ ਰਹੀ ਹੈ।