ਕੱਲ੍ਹ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ CM ਮਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਕੱਲ੍ਹ ਵਿਆਹ ਦੇ ਬੰਧਨ 'ਚ ਬੱਝਣਗੇ। ਡਾ. ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਰਸਮਾਂ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲੀ ਪਤਨੀ ਨਾਲ ਭਗਵੰਤ ਮਾਨ ਦਾ 2015 ਵਿਚ ਤਲਾਕ ਹੋ ਗਿਆ ਸੀ।