ਵੱਡੀ ਖ਼ਬਰ : CM ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਦਾ ਹੋਇਆ ਵਿਰੋਧ…

by jaskamal

ਨਿਊਜ਼ ਡੈਸਕ ਰਿੰਪੀ ਸ਼ਰਮਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਖਾ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਦੇ ਦਫਤਰ ਦਾ ਉਦਘਾਟਨ ਕਰਨ ਲਈ ਪਹੁੰਚੇ ਸੀ। ਇਹ ਵਿਰੋਧ ਸਾਬਕਾ ਸੈਨਿਕਾਂ ਵਲੋਂ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਜੀਓਜੀ ਸਕੀਮ ਬੰਦ ਕਰਨ ਦਾ ਵਿਰੋਧ ਕਰ ਰਹੇ ਹਨ । ਸਾਬਕਾ ਸੈਨਿਕਾਂ ਨੇ ਇਹ ਪ੍ਰਦਰਸ਼ਨ ਕੀਤਾ ਹੈ। ਜਦੋ ਪ੍ਰੋਗਰਾਂਮ ਖਤਮ ਹੋਣ ਤੋਂ ਬਾਅਦ ਉਹ ਵਾਪਸ ਜਾ ਰਹੀ ਸੀ ਤਾਂ ਸਾਬਕਾ ਫੋਜੀਆਂ ਵਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ । ਇਸ ਦੌਰਾਨ ਸਾਬਕਾ ਫੋਜੀਆਂ ਤੇ ਪੁਲਿਸ 'ਚ ਧੱਕਾ- ਮੁੱਕੀ ਵੀ ਹੋਈ।