CM ਮਾਨ ਅੱਜ ਆਉਂਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਟਰੇਨ ਨੂੰ ਦੇਣਗੇ ਹਰੀ ਝੰਡੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ CM ਭਗਵੰਤ ਮਾਨ ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਸਿਟੀ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦੱਸਿਆ ਜਾ ਰਿਹਾ ਇਸ ਦੌਰਾਨ CM ਮਾਨ ਸਟੇਸ਼ਨ ਦੇ ਬਾਹਰ ਬਣੇ ਪੰਡਾਲ 'ਚ ਸੰਤ ਨਿਰੰਜਣ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ। ਮੁੱਖ ਮੰਤਰੀ ਮਾਨ ਦੇ ਦੌਰੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਵਲੋਂ ਰੇਲਵੇ ਸਟੇਸ਼ਨ ਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉੱਚ ਅਧਿਕਾਰੀਆਂ ਨੇ ਆਦੇਸ਼ ਦਿੱਤੇ ਹਨ ਕਿ ਪੂਰੇ ਆਯੋਜਨ ਦੌਰਾਨ ਲੋਕਾਂ ਨੂੰ ਕਿਸੇ ਤਰਾਂ ਦੀ ਅਸੁਵਿਧਾ ਨਾ ਹੋਵੇ ,ਇਸ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ।ਜ਼ਿਕਰਯੋਗ ਹੈ ਕਿ CM ਮਾਨ ਇਸ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ । ਜਿੱਥੇ ਉਨ੍ਹਾਂ ਵਲੋਂ ਕਈ ਅਹਿਮ ਮੁੱਦਿਆਂ 'ਤੇ ਵਿਚਾਰ -ਚਰਚਾ ਕੀਤੀ ਜਾਵੇਗੀ ।