ਸੰਗਰੂਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਵਾਲੀ ਤੋਂ ਪਹਿਲਾਂ ਲਹਿਰਾਗਾਗਾ ਵਾਸੀਆਂ ਨੂੰ ਵੱਡਾ ਤੋਹਫ਼ਾ ਦੇ ਰਹੇ ਹਨ। ਦਰਅਸਲ ਮੁੱਖ ਮੰਤਰੀ ਮਾਨ ਅੱਜ ਲਹਿਰਾਗਾਗਾ ਦੌਰੇ 'ਤੇ ਹਨ। ਉਹ ਇੱਥੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕੁਝ ਦਾ ਉਦਘਾਟਨ ਵੀ ਕਰਨਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੇ ਨਾਲ ਹੀ ਨਵੀਂ ਪੀ.ਐਸ.ਪੀ.ਸੀ.ਐਲ. ਦਫਤਰ ਅਤੇ ਹੋਰ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ, ਜਿਸ ਨਾਲ ਜਨਤਾ ਨੂੰ ਵੱਡੀ ਸਹੂਲਤ ਮਿਲੇਗੀ।


