PU ਮਾਮਲੇ ਨੂੰ ਲੈ ਕੇ CM ਮਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਮਾਮਲਾ ਗਰਮਾ ਗਿਆ ਹੈ, ਜਿਸ ਦੇ ਚੱਲਦਿਆਂ CM ਮਾਨ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ, ਜਿਸ 'ਚ ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਮੁੱਦਾ ਉਠਾਇਆ ਹੈ।

CM ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਉਨ੍ਹਾਂ ਦਾ ਮਾਣ, ਪੰਜਾਬੀਆਂ ਦੇ ਮਾਣ ਦਾ ਪ੍ਰਤੀਕ ਹੈ। ਪੀਯੂ ਪੰਜਾਬ ਦੀ ਇੱਕ ਮਹੱਤਵਪੂਰਨ ਵਿਰਾਸਤ ਹੈ। ਇਸ ਸੰਸਥਾ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਕੋਈ ਬਦਲਾਅ ਕਰਨ 'ਚ ਦਖ਼ਲ ਨਾ ਦੇਵੇ।

ਜੇਕਰ ਕੋਈ ਬਦਲਾਅ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੰਜਾਬ ਸਰਕਾਰ ਇਸ ਦਾ ਸਖ਼ਤ ਵਿਰੋਧ ਕਰੇਗੀ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ, ਜਿਸ ਕਾਰਨ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ।