CM ਮਾਨ ਦਾ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। CM ਮਾਨ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵਲੋਂ ਲਏ ਕਰਜ਼ੇ ਦੀ ਅਦਾਇਗੀ ਰੋਕਣ ਦਾ ਐਲਾਨ ਕੀਤਾ ਹੈ। ਮਾਨ ਨੇ ਇਹ ਫੈਸਲਾ ਪਿਛਲੇ ਦਿਨੀਂ ਪਏ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਦੇਖਦੇ ਲਿਆ ਹੈ। CM ਮਾਨ ਨੇ ਕਿਹਾ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ। CM ਮਾਨ ਨੇ ਕਿਹਾ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਤੇ ਕਰਜ਼ਾ ਨਾ ਵਾਪਸ ਕਰ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ।

ਦੱਸ ਦਈਏ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ ਹੋਣ ਕਾਰਨ ਜਲੰਧਰ , ਅੰਮ੍ਰਿਤਸਰ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ 'ਚ ਕਿਸਾਨਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ । ਜ਼ਿਕਰਯੋਗ ਹੈ ਕਿ CM ਮਾਨ ਨੇ ਫਸਲਾਂ ਦੇ ਖ਼ਰਾਬ ਹੋਣ ਕਾਰਨ 25 ਫੀਸਦੀ ਮੁਆਵਜ਼ਾ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ।