ਪੰਜਾਬ ਦੇ ਪਿੰਡਾਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ

by nripost

ਸੰਗਰੂਰ (ਰਾਘਵ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਅਗਲੇ 20-25 ਦਿਨਾਂ 'ਚ ਪੰਜਾਬ ਦੇ ਪਿੰਡਾਂ ਦੀਆਂ 19 ਹਜ਼ਾਰ ਕਿੱਲੋਮੀਟਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਯਾਨੀ ਅਗਲੇ ਮਹੀਨੇ ਤੋਂ ਪਿੰਡਾਂ ਦੇ ਲੋਕਾਂ ਨੂੰ ਚੰਗੀਆਂ ਸੜਕਾਂ ਮਿਲਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਮੌਸਮ ਕਾਰਨ ਸੜਕਾਂ ਬਣਾਉਣ ਦਾ ਕੰਮ ਫ਼ਿਲਹਾਲ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਲਈ ਬਜਟ ਵੀ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਹੁਣ ਠੇਕੇਦਾਰਾਂ ਨੂੰ ਪਹਿਲਾਂ ਹੀ ਆਖ਼ਿਆ ਜਾ ਰਿਹਾ ਹੈ ਕਿ 5 ਸਾਲ ਤਕ ਸੜਕਾਂ ਟੁੱਟ ਜਾਣ ਜਾਂ ਟੋਏ ਪੈ ਜਾਣ 'ਤੇ ਉਸ ਦੀ ਮੁਰੰਮਤ ਠੇਕੇਦਾਰ ਨੂੰ ਆਪਣੇ ਖ਼ਰਚੇ 'ਤੇ ਕਰਵਾਉਣੀ ਪਵੇਗੀ। ਇਸ ਤੋਂ ਇਲਾਵਾ ਜਦੋਂ ਤਕ ਪੰਚਾਇਤ ਇਹ ਗੱਲ ਨਹੀਂ ਕਹਿੰਦੀ ਕਿ ਸੜਕਾਂ ਲਈ ਚੰਗੇ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ, ਉਦੋਂ ਤਕ ਠੇਕੇਦਾਰਾਂ ਦੇ ਪੈਸੇ ਰਿਲੀਜ਼ ਨਹੀਂ ਕੀਤੇ ਜਾਣਗੇ।

ਮੁੱਖ ਮੰਤਰੀ ਅੱਜ ਧੂਰੀ ਵਿਖੇ ਅਮਰ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਦੀ ਵੱਡਮੁੱਲੀ ਸ਼ਹਾਦਤ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਢਢੋਗਲ ਵਿਖੇ 2 ਸੜਕਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਸੜਕਾਂ 17.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਉਸ ਦੇ ਨਾਲ ਹੀ ਉਨ੍ਹਾਂ ਨੇ ਢਢੋਗਲ ਦੀ ਸੜਕ ਦਾ ਨਾਂ ਸ਼ਹੀਦ ਭਗਤ ਸਿੰਘ ਢਢੋਗਲ ਦੇ ਨਾਂ 'ਤੇ ਰੱਖਣ ਦੀ ਵੀ ਪੇਸ਼ਕਸ਼ ਕੀਤੀ।

More News

NRI Post
..
NRI Post
..
NRI Post
..