ਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਕਿਹਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਇੱਕ ਟੀਵੀ ਚੈਨਲ 'ਤੇ ਇੰਟਰਵਿਊ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਹੁਣ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਜਿਸ ਜੇਲ੍ਹ 'ਚ ਇੰਟਰਵਿਊ ਹੋਈ ਉਹ ਪੰਜਾਬ ਦੀ ਜੇਲ੍ਹ ਨਹੀ ਹੈ। ਉਨ੍ਹਾਂ ਨੇ ਕਿਹਾ ਪੰਜਾਬ 'ਚ ਬਿਸ਼ਨੋਈ ਕੁਝ ਦਿਨ ਪਹਿਲਾਂ ਹੀ ਆਇਆ ਹੈ । ਉਹ ਪਹਿਲਾਂ ਕਈ ਸਮੇ ਤੋਂ ਰਾਜਸਥਾਨ ਸੀ। ਮਾਨ ਨੇ ਕਾਂਗਰਸ 'ਤੇ ਸ਼ਬਦਾਬਲੀ ਹਮਲਾ ਕਰਦੇ ਕਿਹਾ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਦੀ ਨਹੀ…ਰਾਜਸਥਾਨ ਦੀ ਹੈ ਕਿਉਕਿ ਉੱਥੇ ਕਾਂਗਰਸ ਦੀ ਸਰਕਾਰ ਹੈ ।ਦੱਸ ਦਈਏ ਕਿ ਵਿਰੋਧੀ ਪਾਰਟੀਆਂ ਵਲੋਂ CM ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।