ਸਿੱਧੂ ਮੂਸੇਵਾਲਾ ਕਤਲ ਕਾਂਡ ’ਚ CM ਮਾਨ ਦਾ ਵੱਡਾ ਬਿਆਨ,ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਦੋ ਸ਼ਾਰਪ ਸ਼ੂਟਰਾਂ ਸਣੇ ਤਿੰਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨ ਚਾਰ ਸੂਬਿਆਂ ਦੀ ਪੁਲਿਸ ਇਕੱਠਿਆਂ ਮਿਲ ਕੇ ਕੰਮ ਕਰ ਰਹੀ ਹੈ।

CM ਮਾਨ ਨੇ ਕਿਹਾ ਕਿ ਪੰਜਾਬ 'ਚ ਲਗਾਤਾਰ ਲਿਖੇ ਜਾ ਰਹੇ ਖਾਲਿਸਤਾਨ ਦੇ ਨਾਅਰਿਆਂ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਝ ਲੋਕਾਂ ਵਲੋਂ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।