ਗੈਸ ਲੀਕ ਮਾਮਲੇ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਸਵੇਰੇ ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਗੈਸ ਲੋਕ ਹੋਣ ਕਾਰਨ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਬੇਹੋਸ਼ ਹੋ ਗਏ। ਇਸ ਮਾਮਲੇ ਨੂੰ ਲੈ ਕੇ CM ਭਗਵੰਤ ਮਾਨ ਨੇ ਟਵੀਟ ਕਰਦੇ ਦੁੱਖ ਦਾ ਪ੍ਰਗਟਾਵਾ ਕੀਤਾ । CM ਮਾਨ ਨੇ ਕਿਹਾ ਲੁਧਿਆਣਾ ਦੇ ਗਿਆਸਪੁਰ ਇਲਾਕੇ 'ਚ ਗੈਸ ਲੀਕ ਦੀ ਘਟਨਾ ਬਹੁਤ ਦੁੱਖਦਾਇਕ ਹੈ।

ਉਨ੍ਹਾਂ ਨੇ ਕਿਹਾ ਪੁਲਿਸ ਪ੍ਰਸ਼ਾਸਨ ਤੇ NDRF ਟੀਮ ਵਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਅੱਜ ਸਵੇਰੇ ਇੱਕ ਫੈਕਟਰੀ ਵਿੱਚ ਗੈਸ ਲੋਕ ਹੋਣ ਕਾਰਨ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਬੇਹੋਸ਼ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਅਧਿਕਾਰੀਆਂ ਵਲੋਂ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ।

More News

NRI Post
..
NRI Post
..
NRI Post
..