ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ ਦੇ ਆਪ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ CM ਭਗਵੰਤ ਮਾਨ ਨੇ ਕਿਹਾ ਕਾਨੂੰਨ ਸਾਰੀਆਂ ਲਈ ਬਰਾਬਰ ਹੈ… ਫਿਰ ਭਾਵੇ ਉਹ ਕੋਈ ਵੀ ਵਿਅਕਤੀ ਹੋਵੇ। ਰਿਸ਼ਵਤ ਲੈਣ ਵਾਲੇ ਹਰ ਸਖਸ਼ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ 'ਤੇ ਰਿਸ਼ਵਤ ਤੇ ਬਲੈਕਮੇਲ ਕਰਨ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਦੀ ਸ਼ਿਕਾਇਤ ਸੁਨੀਲ ਕੁਮਾਰ ਨਾਮ ਦੇ ਵਿਅਕਤੀ ਨੇ ਕੀਤੀ ਸੀ। ਜਿਸ ਦੇ ਆਧਾਰ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ । ਇਸ FIR 'ਚ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਦਾ ਨਾਮ ਵੀ ਸ਼ਾਮਲ ਹੈ। ਸ਼ਿਕਾਇਤ ਦਰਜ਼ ਕਰਵਾਉਣ ਵਾਲੇ ਵਿਅਕਤੀ ਨੇ ਕਿਹਾ ਕਿ ਸੁਰਿੰਦਰ ਕੰਬੋਜ ਨੇ ਉਸ ਨੂੰ ਜਬਰ -ਜ਼ਨਾਹ ਦੇ ਝੂਠੇ ਮਾਮਲੇ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਤੇ ਉਸ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ। ਫਿਲਹਾਲ ਪੁਲਿਸ ਵੱਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।