ਪੁਲਿਸ ਥਾਣੇ ‘ਤੇ ਹਮਲੇ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ 'ਚ ਦੇਰ ਰਾਤ ਪੁਲਿਸ ਥਾਣੇ ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ CM ਮਾਨ ਨੇ ਵੱਡਾ ਬਿਆਨ ਦਿੱਤਾ ਹੈ । CM ਮਾਨ ਨੇ ਕਿਹਾ ਪੰਜਾਬ 'ਚ ਕਾਨੂੰਨ ਵਿਵਸਥਾ ਅਸੀਂ ਬਣਾ ਕੇ ਰੱਖਾਂਗੇ। ਪੰਜਾਬ ਵਿੱਚ ਲਗਾਤਾਰ ਗੈਂਗਸਟਰਾਂ ਵਲੋਂ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਹ ਗੈਂਗਸਟਰ ਕੋਈ ਹੁਣ ਨਹੀਂ ਬਣੇ ਹਨ ਸਗੋਂ ਪਹਿਲੀ ਪਾਰਟੀਆਂ ਵਲੋਂ ਬਣਾਏ ਗਏ ਹਨ ।

CM ਮਾਨ ਨੇ ਕਿਹਾ ਕਿ ਪੰਜਾਬ 'ਚ ਅੱਤਵਾਦ ਦੀ ਵਾਪਸੀ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ ਹੈ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਗੈਂਗਸਟਰਾਂ ਨੂੰ ਆਪਣੀਆਂ ਪਾਰਟੀਆਂ 'ਚ ਪਨਾਹ ਦਿੰਦੇ ਸੀ । ਉਨ੍ਹਾਂ ਨੇ ਕਿਹਾ ਅਸੀਂ ਗੈਂਗਸਟਰਾਂ 'ਤੇ ਕਾਰਵਾਈ ਕਰਦੇ ਹੁਣ ਤੱਕ ਹਰਿਆਣਾ, ਮੁੰਬਈ, ਰਾਜਸਥਾਨ ਤੋਂ ਗ੍ਰਿਫਤਾਰ ਕੀਤੇ ਹਨ ।

ਮਾਨ ਨੇ ਕਿਹਾ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਹੋ ਚੁੱਕੀ ਹੈ। ਇਨ੍ਹਾਂ ਦਾ ਜਲਦ ਹੀ ਕੋਈ ਹੱਲ ਕੱਢਿਆ ਜਾਵੇਗਾ। ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾ ਨੂੰ ਕੰਟਰੋਲ ਕਰਨ ਲਈ ਵੀ ਅਸੀਂ BSF ਦੇ ਜਵਾਨਾਂ ਨਾਲ ਤਾਲਮੇਲ ਬਣਾ ਕੇ ਚੱਲ ਰਹੇ ਹਾਂ। ਜ਼ਿਕਰਯੋਗ ਹੈ ਕਿ ਹਮਲੇ ਤੋਂ ਬਾਅਦ ਪੰਜਾਬ ਦੇ DGP ਗੌਰਵ ਯਾਦਵ ਵਲੋਂ ਵੀ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਪਾਕਿਤਸਾਨ ਵਲੋਂ ਹਮਲੇ ਕੀਤੇ ਜਾਂ ਰਹੇ ਹਨ। ਇਸ ਮਾਮਲੇ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦੱਸ ਦਈਏ ਕਿ ਇਸ ਹਮਲੇ ਦੀ ਜਿੰਮੇਵਾਰੀ ਵਿਦੇਸ਼ ਬੈਠੇ ਅੱਤਵਾਦੀ ਪੰਨੂ ਨੇ ਵੀ ਲਈ ਹੈ,ਉਸ ਨੇ ਕਿਹਾ ਕਿ ਜਲੰਧਰ ਦੇ ਲਤੀਫਪੁਰਾ 'ਚ 1947 'ਚ ਪਾਕਿਸਤਾਨ ਰਹਿਣ ਆਏ ਲੋਕਾਂ ਨੂੰ ਪੰਜਾਬ ਸਰਕਾਰ ਨੇ ਬੇਘਰ ਕਰ ਦਿੱਤਾ ਹੈ। ਅਸੀਂ ਇਸ ਦਾ ਹੀ ਬਦਲਾ ਲਿਆ ਹੈ।