CM ਮਾਨ ਦਾ ਵੱਡਾ ਬਿਆਨ, ਕਿਹਾ: ਪੰਜਾਬ ‘ਚ ਬੰਦ ਹੋਵੇਗੀ ‘ਆਯੂਸ਼ਮਾਨ ਸਕੀਮ’…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਯੂਸ਼ਮਾਨ ਸਕੀਮ ਨੂੰ ਲੈ ਕੇ ਵੱਡਾ ਬਿਆਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ PGI ਦਾ ਬਕਾਇਆ ਅਦਾ ਕਰ ਦਿੱਤਾ ਗਿਆ ਹੈ। ਜਲਦ ਹੀ ਉੱਥੇ ਮਰੀਜ਼ਾਂ ਦਾ ਇਲਾਜ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਗਲੇ ਸਾਲ ਤਕ ਉਹ ਮੁਹੱਲਾ ਕਲੀਨਿਕਾਂ ਨੂੰ ਇਨ੍ਹਾਂ ਵਧੀਆਂ ਬਣਾ ਦੇਣਗੇ ਕਿ ਉਨ੍ਹਾਂ ਨੂੰ ਆਯੂਸ਼ਮਾਨ ਸਕੀਮ ਦੀ ਲੋੜ ਨਹੀਂ ਪਵੇਗੀ। CM ਮਾਨ ਨੇ ਕਿਹਾ ਪੰਜਾਬ ਦੇ ਹਸਪਤਾਲਾਂ ਨੂੰ ਵੀ ਬਿਹਤਰ ਬਣਾਇਆ ਜਾਵੇਗਾ। ਜਿਸ ਵਿੱਚ ਮਰੀਜਾਂ ਦਾ ਇਲਾਜ਼ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਯੂਸ਼ਮਾਨ ਸਕੀਮ ਅਧੀਨ ਕੁਝ ਹੀ ਵਰਗ ਦੇ ਲੋਕ ਆਉਂਦੇ ਹਨ, ਜਿਨ੍ਹਾਂ ਨੂੰ ਇਹ ਸਕੀਮ ਦਾ ਲਾਭ ਮਿਲਦਾ ਹੈ।

ਜ਼ਿਕਰਯੋਗ ਹੈ ਕਿ ਆਯੂਸ਼ਮਾਨ ਸਕੀਮ ਤਹਿਤ PGI ਹਸਪਤਾਲ ਨੂੰ ਪੈਸੇ ਨਹੀਂ ਦਿੱਤੇ ਗਏ ਸੀ। ਜਿਸ ਕਾਰਨ ਉਨ੍ਹਾਂ ਨੇ ਪਿਛਲੇ ਦਿਨੀ ਮਰੀਜ਼ਾਂ ਦਾ ਮੁਫ਼ਤ ਇਲਾਜ਼ ਬੰਦ ਕਰ ਦਿੱਤਾ ਸੀ। ਆਯੂਸ਼ਮਾਨ ਸਕੀਮ ਨੂੰ ਲੈ ਕੇ ਪੂਰੇ ਦੇਸ਼ ਵਿੱਚ ਧੋਖਾਧੜੀ ਤੇ ਘਪਲੇ ਦੇ ਵੀ ਦਾਅਵੇ ਕੀਤੇ ਜਾ ਰਹੇ ਸੀ ।ਪੰਜਾਬ ਦੇ 682 ਨਿੱਜੀ ਹਸਪਤਾਲਾਂ ਤੇ 245 ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ਮਾਨ ਸਕੀਮ ਨਾਲ ਮਰੀਜ਼ ਇਲਾਜ ਕਰਵਾ ਸਕਦੇ ਹਨ।