CM ਮਾਨ ਦਾ ਵੱਡਾ ਬਿਆਨ , ਕਿਹਾ : ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ’ਚ ਕਾਫ਼ੀ ਹੱਦ ਤੱਕ ਕਾਮਯਾਬ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ CM ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਆਏ 100 ਦਿਨ ਹੋ ਗਏ ਹਨ। ਇਨ੍ਹਾਂ 100 ਦਿਨਾਂ ’ਚ ਜਿੱਥੇ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ’ਚ ਕਾਫ਼ੀ ਹੱਦ ਤੱਕ ਕਾਮਯਾਬ ਹੋਈ ਹੈ।

ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੌਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਉੱਥੇ ਹੀ ਆਪਣੀ ਸਰਕਾਰ ਤੱਕ ਆ ਰਹੇ ਭ੍ਰਿਸ਼ਟਾਚਾਰ ਦੇ ਸੇਕ ਨੂੰ ਕਾਬੂ ਕਰਨ ਲਈ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਸਲਾਖਾਂ ਪਿੱਛੇ ਪਹੁੰਚਾਉਣਾ ਲੋਕਾਂ ਵੱਲੋਂ ਖ਼ੂਬ ਸਲਾਹਿਆ ਜਾ ਰਿਹਾ ਹੈ।