CM Mann ਦਾ ਵੱਡਾ ਬਿਆਨ, 20 ਤੋਂ 30 ਦਸੰਬਰ ਤੱਕ ਕੋਈ ਖੁਸ਼ੀ ਵਾਲਾ ਸਮਾਗਮ ਨਹੀਂ ਕਰੇਗੀ ਸਰਕਾਰ

by jaskamal

ਪੱਤਰ ਪ੍ਰੇਰਕ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਖਾਸ ਐਲਾਨ ਕੀਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਦਿਨਾਂ ਵਿੱਚ ਕੋਈ ਨਿਯੁਕਤੀ ਪੱਤਰ ਵੀ ਨਹੀਂ ਵੰਡੇ ਜਾਣਗੇ।

ਉਨ੍ਹਾਂ ਕਿਹਾ 21 ਦਸੰਬਰ ਤੋਂ 28 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ। ਪੂਰੇ ਹਫ਼ਤੇ ਵਿੱਚ ਪਹਿਲਾਂ ਕਿਲ੍ਹਾ ਛੱਡਣਾ ਪਿਆ, ਫਿਰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਫਿਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਹੋਈ। ਉਨ੍ਹਾਂ ਕਿਹਾ ਮੈਂ ਦੇਖਿਆ ਕਿ ਇਨ੍ਹਾਂ ਦਿਨਾਂ ਵਿੱਚ ਸੋਗ ਮਨਾਉਂਦੇ ਹੋਏ ਦਾਦਾ-ਦਾਦੀ ਵੀ ਜ਼ਮੀਨ ਉੱਤੇ ਸੌਂਦੇ ਸੀ।

More News

NRI Post
..
NRI Post
..
NRI Post
..