ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੂਰਾਲ ਵੱਲੋਂ ਪਾਰਟੀ ਬਦਲਣ ‘ਤੇ CM Mann ਦਾ ਤੰਜ਼, “ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ”

by jaskamal

ਪੱਤਰ ਪ੍ਰੇਰਕ : ਬੀਤੇ ਦਿਨ ਜਿੱਥੇ ਲੁਧਿਆਣਾ ਤੋਂ ਕਾਂਗਰਸ ਦੇ ਆਗੂ ਰਵਨੀਤ ਬਿੱਟੂ ਨੇ ਭਾਜਪਾ ਦਾ ਪੱਲਾ ਫੜ੍ਹ ਕੇ ਕਾਂਗਰਸ ਨੂੰ ਅਲਵਿਦਾ ਆਖਿਆ ਸੀ ਉੱਥੇ ਹੀ ਅੱਜ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਭਾਜਪਾ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਵਿੱਚ ਸਿਆਸੀ ਭੂਚਾਲ ਲਿਆ ਦਿੱਤਾ ਹੈ।

ਦੋਵਾਂ ਆਗੂਆਂ ਦੀ ਇਸ ਕਾਰਵਾਈ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਵੀ ਅਸਿੱਧੇ ਸ਼ਬਦਾਂ ਵਿੱਚ ਲਪੇਟਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਹੈ ਕਿ, 'ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ, ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ.. ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ,'।

https://twitter.com/BhagwantMann/status/1772951965204439149?ref_src=twsrc%5Etfw%7Ctwcamp%5Etweetembed%7Ctwterm%5E1772951965204439149%7Ctwgr%5Ed58993d97d4e2e1e7e5a381064b7a2c1460a80fd%7Ctwcon%5Es1_&ref_url=http%3A%2F%2Fnewsroom.etvbharat.org

ਇਸ ਮਗਰੋਂ ਦੂਜੇ ਪਾਸੇ ਆਪ ਤੋਂ ਭਾਜਪਾਈ ਹੋਏ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਜਵਾਬ ਦਿੰਦਿਆਂ ਕਿਹਾ ਹੈ ਕਿ ''ਇਹ ਸੱਚ ਹੈ ਕਿ ਮੈਂ ਜਲੰਧਰ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ ਕਿਉਂਕਿ ਮੇਰੀ ਪਾਰਟੀ (ਆਪ) ਨੇ ਮੈਨੂੰ ਸਮਰਥਨ ਨਹੀਂ ਦਿੱਤਾ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਯੂਨੀਅਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹਾਂ।

ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਵਿੱਚ ਰਹਿ ਚੁੱਕੇ ਹਨ ਅਤੇ 2017 ਵਿੱਚ ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੇ ਸਨ। ਹਾਲਾਂਕਿ 2023 'ਚ ਜਲੰਧਰ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ 'ਆਪ' ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਸੀ ਅਤੇ ਉਹ ਪਿਛਲੇ ਇਕ ਸਾਲ ਤੋਂ ਇਸ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਹੁਣ ਭਾਜਪਾ ਦੀ ਟਿਕਟ 'ਤੇ ਲੋਕ ਸਭਾ ਚੋਣ ਲੜ ਸਕਦੇ ਹਨ।