CM ਮਾਨ ਵੱਲੋਂ ਪੰਜਾਬੀਆਂ ਲਈ ਖਾਸ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ ‘ਚ ਰੱਖਿਆ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ

by nripost

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਗੁਰੂ ਨਗਰੀ ਦੀ ਅਲੌਕਿਕ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ। ਇੱਥੇ ਦੱਸ ਦੇਈਏ ਕਿ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰਾਸਤੀ ਮਾਰਗ 55 ਸਾਲਾਂ ਬਾਅਦ ਬਣਾਇਆ ਜਾ ਰਿਹਾ ਹੈ। ਦੱਸ ਦਇਏ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਵ੍ਹਾਈਟ ਸਿਟੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵ੍ਹਾਈਟ ਰੰਗ ਦੇ ਸਗਮਰਮਰ ਦੀ ਵਰਤੋਂ ਕੀਤੀ ਜਾਵੇਗੀ ਅਤੇ 6 ਗੇਟ ਬਣਾਏ ਜਾਣਗੇ, ਜੋ ਪੁਰਾਤਨ ਵਿਰਸੇ ਨਾਲ ਸਬੰਧਤ ਹੋਣਗੇ। ਇਹ ਇੱਕ ਇਤਿਹਾਸਕ ਚੀਜ਼ ਹੋਵੇਗੀ।

ਉਨ੍ਹਾਂ ਕਿਹਾ ਕਿ ਅਸੀਂ ਇਹ ਸੇਵਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਾਂ। ਇੱਥੇ ਹੋਲਾ-ਮਹੱਲਾ ਸਮੇਤ ਕਈ ਇਤਿਹਾਸਕ ਮੇਲੇ ਲੱਗਦੇ ਹਨ। ਹੜ੍ਹਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ ਪਰ ਪੰਜਾਬ ਸੰਕਟਾਂ ਵਿੱਚੋਂ ਨਿਕਲ ਕੇ ਸੰਕਟਾਂ ਨੂੰ ਵੀ ਛੋਟਾ ਕਰ ਦਿੰਦਾ ਹੈ। ਪੰਜਾਬੀਆਂ ਦਾ ਜਜ਼ਬਾ, ਪੰਜਾਬੀਆਂ ਦੇ ਇਰਾਦੇ ਸੰਕਟਾਂ ਨੂੰ ਛੋਟਾ ਕਰ ਦਿੰਦੇ ਹਨ।

More News

NRI Post
..
NRI Post
..
NRI Post
..