PM ਨਰਿੰਦਰ ਮੋਦੀ ਦੀ ਸੁਰੱਖਿਆ ਦੇ ਚੱਲਦੇ CM ਚੰਨੀ ਦਾ ਹੈਲੀਕਾਪਟਰ ਉੱਡਣ ਤੋਂ ਰੋਕਿਆ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਚੱਲਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹੈਲੀਕਾਪਟਰ ਉੱਡਣ ਤੋਂ ਰੋਕਿਆ ਗਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਹੁਸ਼ਿਆਰਪੁਰ ਵਿਚ ਕੀਤੀ ਜਾਣ ਵਾਲੀ ਚੋਣ ਰੈਲੀ ਵਿਚ ਮੁੱਖ ਮੰਤਰੀ ਚੰਨੀ ਨੇ ਵੀ ਸ਼ਾਮਿਲ ਹੋਣਾ ਸੀ। ਜਿਸ ਕਾਰਨ ਸੀਐੱਮ ਚੰਨੀ ਰਾਹੁਲ ਗਾਂਧੀ ਦੀ ਰੈਲੀ ਵਿੱਚ ਪਹੁੰਚ ਨਹੀਂ ਸਕਣਗੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੈਲੀਕਾਪਟਰ ਰਾਹੀਂ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਪਹੁੰਚਣਾ ਸੀ ਪਰ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਆਗਿਆ ਨਹੀਂ ਦਿੱਤੀ ਗਈ। PM ਮੋਦੀ ਦੇ ਦੌਰੇ ਕਰਕੇ NO FLY ZONE ਬਣਿਆ ਹੋਇਆ।

ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਉਸ ਸਮੇਂ ਢਿੱਲ ਦਾ ਮਾਮਲਾ ਸਾਹਮਣੇ ਆਇਆ ਸੀ, ਜਦੋਂ ਉਹ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪੰਜਾਬ ਦੇ ਫਿਰੋਜ਼ਪੁਰ ਜਾਂਦੇ ਸਮੇਂ 15-20 ਮਿੰਟਾਂ ਲਈ ਫਲਾਈਓਵਰ 'ਤੇ ਫਸ ਗਏ ਸਨ। ਸੁਰੁਖਿਆ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਬੀਜੇਪੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ ਸੀ।