CM ਮਾਨ ਕਰਨਗੇ ਵਿਧਾਇਕਾਂ ਤੇ ਕੈਬਿਨੇਟ ਨਾਲ ਮੀਟਿੰਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵਿਧਾਨ ਸਭਾ ਦੀ ਮੀਟਿੰਗ ਬੁਲਾਈ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਨੇ ਕਾਨੂੰਨੀ ਕਾਰਨਾਂ ਦਾ ਹਵਾਲਾ ਦਿੰਦੇ ਵਿਧਾਨ ਸਭਾ ਦੀ ਮੀਟਿੰਗ ਬੁਲਾਉਣ ਦਾ ਹੁਕਮ ਵਾਪਸ ਲੈ ਲਿਆ ਸੀ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਜਲਾਸ ਬੁਲਾਉਣ ਦੇ ਹੁਕਮ ਤੇ ਸਖਤ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਰਾਜਪਾਲ ਨੂੰ ਪੱਤਰ ਵੀ ਭੇਜਿਆ ਸੀ। ਉਨ੍ਹਾਂ ਨੇ ਕਿਹਾ ਰਾਜ ਸਰਕਾਰ ਦੇ ਹੱਕ ਵਿੱਚ ਭਰੋਸੇ ਦਾ ਮਤਾ ਲਿਆਉਣ ਲਈ ਮੀਟਿੰਗ ਬੁਲਾਉਣ ਦੀ ਕੋਈ ਕਾਨੂੰਨੀ ਵਿਵਸਥਾ ਨਹੀ ਹੈ । ਇਸ ਲਈ ਅੱਜ ਪੰਜਾਬ ਦੇ CM ਮਾਨ ਨੇ ਵਿਧਾਇਕਾਂ ਨਾਲ ਮੀਟਿੰਗ ਬੁਲਾਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਦਫਤਰ ਵਲੋਂ ਜਾਰੀ ਬਿਆਨ ਵਿੱਚ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ ਤੇ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸੱਤਿਆ ਪਾਲ ਤੋਂ ਕਾਨੂੰਨੀ ਰਾਏ ਮੰਗੀ ਕੀਤੀ ਸੀ।