ਜਥੇ. ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਦੀ ਪ੍ਰਤੀਕਿਰਿਆ

by jaskamal

ਨਿਊਜ਼ ਡੈਸਕ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੇ ਦਿੱਤੇ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ। ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਆਪਾਂ ਪੰਜਾਬ ’ਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ।

More News

NRI Post
..
NRI Post
..
NRI Post
..