ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਲਰਟ, ਕਈ ਥਾਵਾਂ ‘ਤੇ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ

by jagjeetkaur

ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ। ਪੰਜਾਬ, ਹਰਿਆਣਾ ਚੰਡੀਗੜ੍ਹ ‘ਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀਕੀਤਾ ਗਿਆ ਹੈ। ਪੱਛਮੀ ਗੜਬੜੀ ਕਰਕੇ ਤਿੰਨਾਂ ਥਾਵਾਂ ‘ਤੇ ਮੀਂਹ ਦੇ ਆਸਾਰ ਵੀ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਯਾਨੀ ਮੰਗਲਵਾਰ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..