ਵਿਧਾਇਕ ਰਮਨ ਅਰੋੜਾ ਦਾ ਕਰੀਬੀ ਕਮਿਸ਼ਨ ਏਜੰਟ ਗ੍ਰਿਫ਼ਤਾਰ

by nripost

ਜਲੰਧਰ (ਨੇਹਾ): ਵਿਧਾਇਕ ਰਮਨ ਅਰੋੜਾ ਦੇ ਕਰੀਬੀ ਕਮਿਸ਼ਨ ਏਜੰਟ ਮਹੇਸ਼ ਮਖੀਜਾ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਜਲਦੀ ਹੀ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਦੱਸ ਦੇਈਏ ਕਿ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਫਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ 5 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਨੇ ਦੁਬਾਰਾ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਰਮਨ ਅਰੋੜਾ ਨੂੰ ਚਾਰ ਦਿਨਾਂ ਦੇ ਲਈ ਫਿਰ ਤੋ ਪੁਲਿਸ ਰਿਮਾਂਡ ’ਚ ਵਿਜੀਲੈਂਸ ਨੇ ਹਵਾਲੇ ਕਰ ਦਿੱਤਾ। ਹਾਲਾਂਕਿ ਵਿਜੀਲੈਂਸ ਨੇ 7 ਦਿਨਾਂ ਦਾ ਰਿਮਾਂਡ ਮੰਗਿਆ।

ਅਦਾਲਤ ’ਚ ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ’ਚ ਵਿਧਾਇਕ ਦੇ ਕੁੜਮ, ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਤੇ ਮਹੇਸ਼ ਖਾਮੀਜਾ ਨੂੰ ਨਾਮਜ਼ਦ ਕੀਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਨੂੰ ਕਈ ਮਹੱਤਵਪੂਰਨ ਸਬੂਤ ਮਿਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਨੇ ਰਿਮਾਂਡ ਦੌਰਾਨ ਮੰਨਿਆ ਕਿ ਉਨ੍ਹਾਂ ਦਾ ਪੁੱਤਰ ਨਗਰ ਨਿਗਮ ਦਾ ਕੰਮ ਦੇਖਦਾ ਸੀ ਤੇ ਜਾਇਦਾਦ ਦੇ ਨਾਲ-ਨਾਲ ਉਹ ਨਗਰ ਨਿਗਮ ਜਾ ਕੇ ਕੰਮ ਕਰਵਾਉਂਦਾ ਸੀ। ਇਸ ਕਾਰਨ ਵਿਜੀਲੈਂਸ ਵੱਲੋਂ ਤਿੰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ। ਇੰਨਾ ਹੀ ਨਹੀਂ, ਏਅਰਪੋਰਟ ਅਥਾਰਟੀ ਨੂੰ ਐੱਲਓਸੀ ਵੀ ਜਾਰੀ ਕੀਤਾ ਗਿਆ ਹੈ।

ਪਤਾ ਲੱਗਾ ਹੈ ਕਿ ਵਿਧਾਇਕ ਨੇ ਰਿਸ਼ਤੇਦਾਰਾਂ ਜਾਂ ਪਰਿਵਾਰਕ ਦੋਸਤਾਂ ਦੇ ਨਾਮ 'ਤੇ ਜ਼ਮੀਨ ਵੀ ਖਰੀਦੀ ਹੈ। ਜਿਸਦੀ ਕੀਮਤ ਕਰੋੜਾਂ ’ਚ ਹੈ। ਇਸ ਪੂਰੀ ਜਾਂਚ ਲਈ ਵਿਜੀਲੈਂਸ ਨੇ ਸੱਤ ਟੀਮਾਂ ਤਾਇਨਾਤ ਕੀਤੀਆਂ ਹਨ। ਤਿੰਨਾਂ ਬੈਗਾਂ ਨੂੰ ਲੱਭਣ ਲਈ ਵਿਜੀਲੈਂਸ ਵੱਲੋਂ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਭਾਲ ਕੀਤੀ ਜਾ ਰਹੀ ਹੈ। ਜਿਸ ’ਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸਮਧੀ ਤੇ ਮਖੀਜਾ ਨੇ ਇਹ ਬੈਗ ਕਿਵੇਂ ਗਾਇਬ ਕੀਤੇ ਸਨ। ਇਸ ਤੋਂ ਇਲਾਵਾ ਵਿਜੀਲੈਂਸ ਕੋਲ ਵਿਧਾਇਕ ਰਮਨ ਅਰੋੜਾ ਵੱਲੋਂ ਲੁੱਟੇ ਗਏ ਕਈ ਲੋਕ ਸਾਹਮਣੇ ਆ ਰਹੇ ਹਨ ਤੇ ਆਪਣੇ ਬਿਆਨ ਦਰਜ ਕਰਵਾ ਰਹੇ ਹਨ। ਜਿਸ ਤੋਂ ਇੰਝ ਜਾਪਦਾ ਹੈ ਕਿ ਆਉਣ ਵਾਲੇ ਦਿਨਾਂ ’ਚ ਰਮਨ ਅਰੋੜਾ ਦੀਆਂ ਮੁਸ਼ਕਿਲਾਂ ’ਚ ਹੋਰ ਵੀ ਵਾਧਾ ਹੋਵੇਗਾ।