ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਹੋਇਆ ਤਬਾਦਲਾ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 30 IPS ਸਮੇਤ 33 ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਨਵੇਂ ਹੁਕਮਾਂ ਅਨੁਸਾਰ ਮੋਹਾਲੀ ਤੇ ਰੋਪੜ ਦੇ SSP ਵੀ ਬਦਲ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਕਿ ਹੁਣ ਜਸਕਰਨ ਸਿੰਘ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ ।